View Details << Back

ਨਰਿੰਦਰ ਹਾਕੀ ਦੇ ਪਿਤਾ ਦੀ ਹੋਈ ਬੇਵਕਤੀ ਮੋਤ ਤੇ ਅਫਸੋਸ ਪ੍ਰਗਟ ਕਰਨ ਪੁੱਜੇ ਕੈਬਨਿਟ ਮੰਤਰੀ ਧਰਮਸੋਤ
ਬਾਜਵਾ ਖਿਲਾਫ਼ ਕੋਈ ਕਾਰਵਾਈ ਕਰਨਾ ਪਾਰਟੀ ਹਾਈਕਮਾਨ ਦਾ ਕੰਮ : ਧਰਮਸੋਤ

ਭਵਾਨੀਗੜ, 19 ਜਨਵਰੀ (ਗੁਰਵਿੰਦਰ ਸਿੰਘ): ਭਵਾਨੀਗੜ੍ਹ ਸ਼ਹਿਰ ਦੇ ਵਸਨੀਕ ਸਮਾਜ ਸੇਵੀ ਗੁਰਚਰਨ ਸਿੰਘ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਉਨ੍ਹਾਂ ਦੀ ਮੌਤ 'ਤੇ ਅੱਜ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਵਿਸ਼ੇਸ ਤੌਰ 'ਤੇ ਉਨ੍ਹਾਂ ਦੇ ਘਰ ਪੁੱਜੇ। ਨਰਿੰਦਰ ਹਾਕੀ ਦੇ ਪਿਤਾ ਦੀ ਹੋਈ ਬੇਵਕਤੀ ਮੋਤ ਤੇ ਅਫਸੋਸ ਪ੍ਰਗਟ ਕਰਦਿਆਂ ਉਹਨਾਂ ਪਰਿਵਾਰ ਨੂੰ ਹੌਂਸਲਾ ਦਿੱਤਾ ਤੇ ਅਚਾਨਕ ਹੋਈ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ. ਇਸ ਉਪਰੰਤ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਦੇ ਸਾਬਕਾ ਪ੍ਰਧਾਨ ਤੇ ਮੌਜੂਦਾ ਰਾਜ ਸਭਾ ਮੈਬਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਸੂਬੇ ਵਿੱਚ ਅਪਣੀ ਹੀ ਪਾਰਟੀ ਦੀ ਕੈਪਟਨ ਸਰਕਾਰ ਨੂੰ ਲਗਾਤਾਰ ਨਿਸ਼ਾਨੇ 'ਤੇ ਲਏ ਜਾਣ ਸਬੰਧੀ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਧਰਮਸੋਤ ਨੇ ਆਖਿਆ ਕਿ ਰਾਜਨੀਤਿਕ ਦਲਾਂ ਵਿੱਚ ਆਗੂਆਂ ਦੇ ਸੁਰ ਉਚੇ ਨੀਵੇਂ ਹੁੰਦੇ ਰਹਿੰਦੇ ਹਨ। ਕਾਂਗਰਸ ਸਰਕਾਰ ਸੂਬੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਜਨਤਾ ਦੀ ਭਲਾਈ ਲਈ ਨਿਰੰਤਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬਾਜਵਾ ਖਿਲਾਫ਼ ਕਾਰਵਾਈ ਸਬੰਧੀ ਉਹ ਕੁੱਝ ਵੀ ਨਹੀਂ ਕਹਿ ਸਕਦੇ ਇਸ ਬਾਰੇ ਕੋਈ ਫੈਸਲਾ ਲੈਣਾ ਪਾਰਟੀ ਹਾਈਕਮਾਨ ਜਾ ਕੈਪਟਨ ਅਮਰਿੰਦਰ ਸਿੰਘ ਦੇ ਹੱਥ ਹੈ। ਬਾਜਵਾ ਤੋਂ ਬਾਅਦ ਅਮਰਗੜ ਤੋਂ ਕਾਂਗਰਸੀ ਵਿਧਾਇਕ ਸੁਰਜੀਤ ਸਿੰਘ ਧੀਮਾਨ ਵੱਲੋਂ ਵੀ ਪੰਜਾਬ ਦੇ ਅਡਵੋਕੇਟ ਜਨਰਲ ਅਤੁਲ ਨੰਦਾ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕਰਨ ਦੇ ਸਵਾਲ 'ਤੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਏ.ਜੀ ਦੇ ਕੰਮ ਤੋਂ ਸੰਤੁਸ਼ਟ ਹਨ ਤਾਂ ਕਿਸੇ ਨੂੰ ਵੀ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ। ਇਸ ਮੌਕੇ ਗੁਰਪ੍ਰੀਤ ਕੰਧੋਲਾ, ਮੰਗਤ ਸ਼ਰਮਾ, ਅਵਤਾਰ ਤੂਰ, ਰਾਂਝਾ ਸਿੰਘ ਖੇੜੀ ਚੰਦਵਾ, ਗੁਰਤੇਜ ਤੇਜੀ, ਬਲਵਿੰਦਰ ਸਿੰਘ, ਦਰਸ਼ਨ ਦਾਸ ਜੱਜ, ਗਿੰਨੀ ਕੱਦ, ਡਾ. ਗੁਰਚਰਨ ਸਿੰਘ ਚਹਿਲ, ਰਿੰਕੂ ਮਿੱਤਲ ਅਤੇ ਪਰਿਵਾਰ ਦੇ ਮੈਂਬਰ ਹਾਜ਼ਰ ਸਨ।
ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ .


   
  
  ਮਨੋਰੰਜਨ


  LATEST UPDATES  Advertisements