View Details << Back

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 30 ਗ੍ਰੰਥੀ-ਰਾਗੀ ਸਿੰਘਾਂ ਨੂੰ ਵੰਡਿਆ ਰਾਸ਼ਨ

ਸੰਗਰੂਰ 8 ਸਤੰਬਰ {ਗੁਰਵਿੰਦਰ ਸਿੰਘ} ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ.ਪੀ. ਸਿੰਘ ਓਬਰਾਏ ਵੱਲੋਂ ਕਰੋਨਾ ਵਾਇਰਸ ਦੇ ਸੰਕਟ ਦੇ ਸਮੇਂ ਵਿਚ ਆਰਥਿਕ ਤੌਰ ਤੇ ਕਮਜ਼ੋਰ ਤੇ ਲੋੜਵੰਦ ਲੋਕਾਂ ਨੂੰ ਲੋੜ ਮੁਤਾਬਿਕ ਟਰੱਸਟ ਵੱਲੋਂ ਭੇਜੇ ਗਏ ਸੁੱਕੇ ਰਾਸ਼ਨ ਦੀਆਂ ਕਿੱਟਾਂ ਵੱਖ ਵੱਖ ਪਿੰਡਾਂ ਤੇ ਸ਼ਹਿਰਾਂ ਦੇ 30 ਗ੍ਰੰਥੀ-ਰਾਗੀ ਸਿੰਘਾਂ ਨੂੰ ਵੰਡੀਆਂ ਗਈਆਂ। ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਦੀ ਅਗਵਾਈ ਵਿਚ ਜਿਲ੍ਹਾ ਪ੍ਰਧਾਨ ਸ. ਸੁਖਮਿੰਦਰ ਸਿੰਘ ਹਰਮਨ ਅਤੇ ਮੈਂਬਰ ਸਤਨਾਮ ਸਿੰਘ ਦਮਦਮੀ ਅਤੇ ਹੋਰ ਸਰਗਰਮ ਮੈਂਬਰਾਂ ਵੱਲੋਂ ਲੋੜਵੰਦ ਪ੍ਰੀਵਾਰਾਂ ਦੀ ਪਹਿਚਾਣ ਕਰਕੇ ਗੁਰਦੁਆਰਾ ਅਕਾਲਸਰ ਸਾਹਿਬ ਸੰਗਰੂਰ ਵਿਖੇ ਰਾਸ਼ਨ ਵੰਡਿਆ ਗਿਆ ਤਾਂ ਜੋ ਲੋਕ ਇਸ ਅੌਖੇ ਸਮੇਂ ਵਿਚ ਆਪਣੇ ਘਰਾਂ ਅੰਦਰ ਹੀ ਰਹਿਣ ਤੇ ਆਪਣਾ ਪੇਟ ਭਰ ਸਕਣ। ਜਿਲ੍ਹਾ ਪ੍ਰਧਾਨ ਸ੍ਰ. ਸੁਖਮਿੰਦਰ ਸਿੰਘ ਹਰਮਨ ਨੇ ਇਸ ਸਮੇਂ ਕਿਹਾ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਇਸ ਸੰਕਟ ਦੀ ਘੜੀ ਵਿਚੋਂ ਲੰਘ ਰਹੇ ਘਰਾਂ ਵਿਚ ਬੰਦ ਲੋਕਾਂ ਨੂੰ ਰਾਸ਼ਨ ਵਿਚ ਆਟਾ, ਚਾਵਲ, ਦਾਲਾਂ, ਚਾਹਪੱਤੀ ਅਤੇ ਚੀਨੀ ਲੋੜ ਮੁਤਾਬਿਕ ਭੇਜੀ ਹੈ ਤਾਂ ਜੋ ਇਸ ਸੰਕਟ ਦੀ ਘੜੀ ਵਿਚ ਲੋਕਾਂ ਦੀ ਮਦਦ ਕੀਤੀ ਜਾ ਸਕੇ। ਇਸ ਮੌਕੇ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਸੱਤਪਾਲ ਸਿੰਘ, ਬਾਬਾ ਬਚਿੱਤਰ ਸਿੰਘ ਛੀਨਾ, ਬਾਬਾ ਕੁਲਵੰਤ ਸਿੰਘ ਬੁਰਜ, ਬਾਬਾ ਕਰਨੈਲ ਸਿੰਘ ਨਮੋਲ, ਬਾਬਾ ਕਰਮਜੀਤ ਸਿੰਘ ਹੋਰਾਂ ਸਮੇਤ ਹੋਰ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਮੋਹਤਵਰ ਸ਼ਖਸੀਅਤਾਂ ਵੱਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ ਐਸਪੀ ਸਿੰਘ ਓਬਰਾਏ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਅਰਦਾਸ ਕੀਤੀ ਕਿ ਪ੍ਰਮਾਤਮਾ ਉਨ੍ਹਾਂ ਨੂੰ ਦਿਨ ਦੁੱਗਣੀ ਰਾਤ ਚੌਗੁਣੀ ਤਰੱਕੀ ਬਖ਼ਸ਼ਣ ਅਤੇ ਇਸੇ ਤਰ੍ਹਾਂ ਸਮਾਜ ਦੀ ਸੇਵਾ ਕਰਦੇ ਰਹਿਣ।


   
  
  ਮਨੋਰੰਜਨ


  LATEST UPDATES  Advertisements