View Details << Back

ਦਿੱਲੀ 'ਚ ਮੋਦੀ ਨਾਲ ਮੱਥਾ ਲਾਏਗੀ ਲੋਕ ਇਨਸਾਫ ਪਾਰਟੀ - ਤਲਵਿੰਦਰ ਮਾਨ
ਕਿਸਾਨ ਬਚਾਓ, ਪੰਜਾਬ ਬਚਾਓ ਰੋਸ ਮਾਰਚ 23 ਨੂੰ ਫਤਹਿਗੜ ਤੋਂ

ਗੁਰਵਿੰਦਰ ਸਿੰਘ {ਭਵਾਨੀਗੜ} 23 ਸਤੰਬਰ ਨੂੰ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸੰਸਦ ਭਵਨ ਦਿੱਲੀ ਤੱਕ ਮੋਟਰਸਾਈਕਲਾਂ ਉੱਪਰ "ਕਿਸਾਨ ਬਚਾਓ, ਪੰਜਾਬ ਬਚਾਓ ਰੋਸ ਯਾਤਰਾ" ਦੇ ਦੂਜੇ ਪੜਾਅ ਤਹਿਤ ਰੋਸ ਰੈਲੀ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਲੋਕ ਇਨਸਾਫ਼ ਪਾਰਟੀ (ਯੂਥ ਵਿੰਗ) ਦੇ ਕੌਮੀ ਪ੍ਰਧਾਨ ਅਤੇ ਹਲਕਾ ਸੰਗਰੂਰ ਦੇ ਇੰਚਾਰਜ ਤਲਵਿੰਦਰ ਸਿੰਘ ਮਾਨ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਕਿਸਾਨ ਮਾਰੂ ਬਿੱਲਾਂ ਦੇ ਵਿਰੋਧ ਵਿੱਚ ਲੋਕ ਇਨਸਾਫ਼ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਵਿੱਚ 23 ਸਤੰਬਰ ਦਿਨ ਬੁੱਧਵਾਰ ਨੂੰ ਇੱਕ ਵਿਸ਼ਾਲ ਮੋਟਰਸਾਈਕਲ ਰੈਲੀ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਮੱਥਾ ਟੇਕ ਕੇ ਦਿੱਲੀ ਦੇ ਸੰਸਦ ਭਵਨ ਵੱਲ ਕੂਚ ਕਰੇਗੀ ਅਤੇ ਦਿੱਲੀ ਪਹੁੰਚ ਕੇ ਸੰਸਦ ਭਵਨ ਦਾ ਘਿਰਾਓ ਕਰੇਗੀ ਤਾਂ ਕਿ ਸੱਤਾ ਦੇ ਨਸ਼ੇ ਵਿੱਚ ਚੂਰ ਮੋਦੀ ਸਰਕਾਰ ਨੂੰ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਵਾਪਸ ਲੈਣ ਬਾਰੇ ਦਬਾਅ ਬਣਾਇਆ ਜਾ ਸਕੇ। ਉਨ੍ਹਾਂ ਪਾਰਟੀ ਵਰਕਰਾਂ ਸਮੇਤ ਪੰਜਾਬ ਦੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਫਤਹਿਗੜ੍ਹ ਸਾਹਿਬ ਦੀ ਦਾਣਾ ਮੰਡੀ ਵਿੱਚ ਸਵੇਰੇ 8 ਵਜੇ ਸਾਰੇ ਆਪਣੇ-ਆਪਣੇ ਮੋਟਰਸਾਈਕਲਾਂ ਸਮੇਤ ਇਕੱਠੇ ਹੋਣ ਤਾਂ ਜੋ ਸਮੇਂ ਸਿਰ ਦਿੱਲੀ ਸੰਸਦ ਭਵਨ ਵੱਲ ਚਾਲੇ ਪਾਏ ਜਾ ਸਕਣ। ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਪਹਿਲਾਂ ਵੀ ਲੋਕ ਇਨਸਾਫ ਪਾਰਟੀ ਵੱਲੋਂ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਵਿੱਚ 22 ਜੂਨ ਤੋਂ ਲੈ ਕੇ 27 ਜੂਨ ਤੱਕ "ਕਿਸਾਨ ਬਚਾਓ, ਪੰਜਾਬ ਬਚਾਓ ਰੋਸ ਯਾਤਰਾ" ਜੋ ਕਿ ਸਾਈਕਲਾਂ ਉੱਪਰ 300 ਕਿਲੋਮੀਟਰ ਲੰਬੀ ਯਾਤਰਾ ਜਲ੍ਹਿਆਂਵਾਲਾ ਬਾਗ ਅੰਮ੍ਰਿਤਸਰ ਤੋਂ ਸ਼ੁਰੂ ਹੋ ਕੇ ਪੰਜਾਬ ਦੇ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਤੱਕ ਅੱਤ ਦੀ ਗਰਮੀ 'ਚ ਰਾਤਾਂ ਸੜਕਾਂ ਦੇ ਕਿਨਾਰਿਆਂ ਤੇ ਕੱਟ ਕੇ ਕੱਢੀ ਗਈ ਸੀ। ਇਸ ਯਾਤਰਾ ਦੇ ਪਹਿਲੇ ਪੜਾਅ ਦਾ ਮੁੱਖ ਉਦੇਸ਼ ਇਨ੍ਹਾਂ ਕਾਲੇ ਕਾਨੂੰਨਾਂ ਬਾਰੇ ਪੰਜਾਬ ਦੇ ਕਿਸਾਨਾਂ ਨੂੰ ਜਾਗਰੂਕ ਕਰਨਾ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਵਿਧਾਨ ਸਭਾ ਵਿੱਚ ਇਨ੍ਹਾਂ ਕੇਂਦਰੀ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦਾ ਮਤਾ ਲਿਆਉਣ ਲਈ ਮਜਬੂਰ ਕਰਨਾ ਸੀ ਅਤੇ ਜਿਸ ਵਿੱਚ ਕਿ ਲੋਕ ਇਨਸਾਫ ਪਾਰਟੀ ਸੌ ਫੀਸਦੀ ਕਾਮਯਾਬ ਹੋਈ ਹੈ ਅਤੇ ਜਿਸਦਾ ਨਤੀਜਾ ਇਹ ਨਿਕਲਿਆ ਕਿ ਅੱਜ ਸਮੁੱਚੇ ਪੰਜਾਬ ਦੇ ਕਿਸਾਨ ਕੇਂਦਰ ਸਰਕਾਰ ਖ਼ਿਲਾਫ਼ ਸੜਕਾਂ ਉੱਪਰ ਧਰਨੇ ਲਾਈ ਬੈਠੇ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਮਜਬੂਰਨ ਇਨ੍ਹਾਂ ਕੇਂਦਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਪੰਜਾਬ ਵਿਧਾਨ ਸਭਾ ਵਿੱਚ ਰੱਦ ਕਰਨ ਦਾ ਮਤਾ ਲਿਆਉਣਾ ਪਿਆ ਸੀ। ਉਨ੍ਹਾਂ ਦੱਸਿਆ ਕਿ ਲੋਕ ਇਨਸਾਫ਼ ਪਾਰਟੀ ਪੰਜਾਬ ਦੀ ਪਹਿਲੀ ਅਜਿਹੀ ਪਾਰਟੀ ਹੈ ਜਿਸਨੇ ਇਨ੍ਹਾਂ ਕਾਲੇ ਕਾਨੂੰਨਾਂ ਵਿਰੁੱਧ ਆਵਾਜ਼ ਬੁਲੰਦ ਕੀਤੀ ਸੀ ਜਦਕਿ ਉਸ ਸਮੇਂ ਅਕਾਲੀ-ਭਾਜਪਾ ਅਤੇ ਕਾਂਗਰਸ ਲੋਕਾਂ ਨੂੰ ਇਨ੍ਹਾਂ ਕਾਲੇ ਕਾਨੂੰਨਾਂ ਬਾਰੇ ਕੇਂਦਰ ਦੇ ਹੱਕ ਵਿੱਚ ਗੁੰਮਰਾਹ ਕਰਨ ਲੱਗੀਆਂ ਹੋਈਆਂ ਸਨ ਅਤੇ ਪੰਜਾਬ ਦੀ ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ ਕੁੰਭਕਰਨੀ ਨੀਂਦ ਸੌਂ ਰਹੀ ਸੀ। ਉਨ੍ਹਾਂ ਅਖੀਰ ਵਿੱਚ ਬੋਲਦਿਆਂ ਕਿਹਾ ਕਿ ਲੋਕ ਇਨਸਾਫ਼ ਪਾਰਟੀ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਵਿੱਚ ਪੰਜਾਬ ਦੇ ਕਿਸਾਨਾਂ ਦੀ ਲੜਾਈ ਆਖਰੀ ਸਾਹ ਤੱਕ ਲੜੇਗੀ ਅਤੇ ਕਿਸਾਨਾਂ ਦੇ ਹੱਕਾਂ ਉੱਪਰ ਡਾਕਾ ਨਹੀਂ ਪੈਣ ਦੇਵੇਗੀ।

   
  
  ਮਨੋਰੰਜਨ


  LATEST UPDATES  Advertisements