View Details << Back

ਲੋਕ ਇਨਸਾਫ਼ ਪਾਰਟੀ ਵੱਲੋਂ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ
ਕਿਸਾਨੀ ਝੰਡੇ ਹੇਠ ਸੰਘਰਸ਼ ਜਾਰੀ ਰਹੇਗਾ : ਤਲਵਿੰਦਰ ਮਾਨ

ਭਵਾਨੀਗੜ (ਗੁਰਵਿੰਦਰ ਸਿੰਘ) ਸਰਕਾਰ ਵੱਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਕਾਨੂੰਨਾਂ ਦੇ ਵਿਰੋਧ ਵਿੱਚ ਪਿਛਲੇ ਲਗਪਗ ਪੌਣੇ 2 ਮਹੀਨੇ ਤੋਂ ਦਿੱਲੀ ਦੇ ਬਾਰਡਰਾਂ ਤੇ ਸੰਘਰਸ਼ ਕਰ ਰਹੇ ਦੇਸ਼ ਭਰ ਦੇ ਕਿਸਾਨਾਂ ਵੱਲੋਂ ਜੋ 26 ਜਨਵਰੀ ਨੂੰ ਦਿੱਲੀ ਦੀਆਂ ਸੜਕਾਂ ਤੇ ਟਰੈਕਟਰ ਮਾਰਚ ਕੱਢਿਆ ਜਾਣਾ ਹੈ। ਉਸ ਦੇ ਸੰਬੰਧ ਵਿੱਚ ਲੋਕ ਇਨਸਾਫ਼ ਪਾਰਟੀ ਵੱਲੋਂ ਜ਼ੋਰਾਂ ਸ਼ੋਰਾਂ ਨਾਲ ਤਿਆਰੀ ਕੀਤੀ ਜਾ ਰਹੀ ਹੈ ਅਤੇ ਲੋਕ ਇਨਸਾਫ ਪਾਰਟੀ ਦੇ ਸਮੂਹ ਅਹੁਦੇਦਾਰ ਅਤੇ ਵਰਕਰ ਪਿੰਡ-ਪਿੰਡ ਜਾ ਕੇ ਇਸ ਟਰੈਕਟਰ ਮਾਰਚ ਲਈ ਲੋਕਾਂ ਨੂੰ ਲਾਮਬੰਦ ਕਰ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਇਨਸਾਫ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਯੂਥ ਵਿੰਗ ਦੇ ਕੌਮੀ ਪ੍ਰਧਾਨ ਤੇ ਹਲਕਾ ਇੰਚਾਰਜ ਸੰਗਰੂਰ ਤਲਵਿੰਦਰ ਸਿੰਘ ਮਾਨ ਵੱਲੋਂ ਜਾਰੀ ਇੱਕ ਸਾਂਝੇ ਬਿਆਨ ਦੌਰਾਨ ਕੀਤਾ ਗਿਆ।ਓੁਹਨਾ ਅੱਗੇ ਕਿਹਾ ਕਿ ਇਸ ਟਰੈਕਟਰ ਮਾਰਚ ਵਿੱਚ ਲੋਕ ਇਨਸਾਫ਼ ਪਾਰਟੀ ਦੇ ਸਮੂਹ ਅਹੁਦੇਦਾਰ ਅਤੇ ਵਰਕਰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕਿਸਾਨੀ ਝੰਡੇ ਥੱਲੇ ਆਪਣਾ ਯੋਗਦਾਨ ਪਾਉਣਗੇ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਜਦੋਂ ਤੱਕ ਇਹ ਕੇਂਦਰ ਵੱਲੋਂ ਪਾਸ ਕੀਤੇ ਗਏ ਕਾਲੇ ਕਾਨੂੰਨ ਵਾਪਸ ਨਹੀਂ ਲਏ ਜਾਂਦੇ ਉਦੋਂ ਤੱਕ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਜੋ ਵੀ ਸੰਘਰਸ਼ ਦੇ ਪ੍ਰੋਗਰਾਮ ਉਲੀਕੇ ਜਾਣਗੇ ਉਨ੍ਹਾਂ ਵਿੱਚ ਲੋਕ ਇਨਸਾਫ਼ ਪਾਰਟੀ ਵੱਧ-ਚਡ਼੍ਹ ਕੇ ਹਿੱਸਾ ਲਵੇਗੀ।
ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਪੁਰਜ਼ੋਰ ਸ਼ਬਦਾਂ ਰਾਹੀਂ ਮੰਗ ਕੀਤੀ ਕਿ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਤੁਰੰਤ ਮਾਲੀ ਸਹਾਇਤਾ ਦਿੱਤੀ ਜਾਵੇ ਅਤੇ ਸ਼ਹੀਦ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਜਾਵੇ।


   
  
  ਮਨੋਰੰਜਨ


  LATEST UPDATES











  Advertisements