View Details << Back

ਈ.ਵੀ.ਐਮ ਦੀ ਥਾਂ ਬੈਲਟ ਪੇਪਰ ਤੇ ਚੋਣਾਂ ਕਰਵਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ - ਤਲਵਿੰਦਰ ਮਾਨ
ਸਿਮਰਜੀਤ ਬੈਸ ਨੇ ਵਿਧਾਨ ਸਭਾ ਚ ਚੁੱਕਿਆ Evm ਦਾ ਮੁੱਦਾ

ਭਵਾਨੀਗੜ (ਗੁਰਵਿੰਦਰ ਸਿੰਘ) ਪਿਛਲੇ ਲੰਮੇ ਸਮੇਂ ਤੋਂ ਚੋਣਾਂ ਦੀ ਪ੍ਰਕਿਰਿਆ ਈ.ਵੀ.ਐਮ ਮਸ਼ੀਨਾਂ ਰਾਹੀਂ ਕਰਵਾਈ ਜਾਂਦੀ ਹੈ ਜਿਸ ਦੇ ਉੱਪਰ ਦੇਸ਼ ਦੇ ਆਮ ਲੋਕਾਂ ਅਤੇ ਦੇਸ਼ ਦੀਆਂ ਬਹੁਗਿਣਤੀ ਰਾਜਨੀਤਕ ਪਾਰਟੀਆਂ ਵੱਲੋਂ ਘਪਲਾ ਹੋਣ ਦੇ ਇਲਜ਼ਾਮ ਲੱਗਦੇ ਹਨ। ਪਰ ਕੇਂਦਰ ਦੀ ਭਾਜਪਾ ਸਰਕਾਰ ਈ.ਵੀ.ਐਮ ਨੂੰ ਛੱਡਕੇ ਬੈਲਟ ਪੇਪਰ ਉੱਪਰ ਚੋਣਾਂ ਕਰਵਾਉਣ ਨੂੰ ਤਿਆਰ ਨਹੀਂ ਪਰ ਹੁਣ ਲੋਕ ਇਨਸਾਫ਼ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ ਵਿਧਾਨ ਸਭਾ ਵਿੱਚ ਤੱਥਾਂ ਤੇ ਆਧਾਰਤ ਇੱਕ ਕਾਲ ਅਟੈਂਸ਼ਨ ਮੂਵ ਕੀਤਾ ਹੈ ਜਿਸ ਦੇ ਵਿੱਚ ਉਨ੍ਹਾਂ ਭਾਰਤੀ ਸੰਵਿਧਾਨ ਦੇ ਆਰਟੀਕਲ 328 ਦੇ ਤਹਿਤ ਚੋਣਾਂ ਦੀ ਪ੍ਰਕਿਰਿਆ ਈ.ਵੀ.ਐਮ ਜਾਂ ਬੈਲਟ ਪੇਪਰ ਉੱਪਰ ਕਰਵਾਉਣ ਦਾ ਅਧਿਕਾਰ ਸੂਬੇ ਦੀ ਵਿਧਾਨ ਸਭਾ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਇਨਸਾਫ ਪਾਰਟੀ ਦੇ ਸੀਨੀਅਰ ਲੀਡਰ ਅਤੇ ਹਲਕਾ ਇੰਚਾਰਜ ਸੰਗਰੂਰ ਤਲਵਿੰਦਰ ਸਿੰਘ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਮਹਾਰਾਸ਼ਟਰ ਦੀ ਵਿਧਾਨ ਸਭਾ ਵਿੱਚ ਅਸੈਂਬਲੀ ਦੇ ਸਪੀਕਰ ਨਾਨਾ ਪਟੋਲੇ ਜੀ ਨੇ ਇਕ ਕਮੇਟੀ ਦਾ ਗਠਨ ਕੀਤਾ ਸੀ ਜਿਸ ਦੀ ਕਿ ਰਿਪੋਰਟ ਆਉਣ ਤੋਂ ਬਾਅਦ ਮਾਣਯੋਗ ਸਪੀਕਰ ਨੇ ਮਹਾਰਾਸ਼ਟਰਾ ਦੀ ਸਰਕਾਰ ਨੂੰ ਕਿਹਾ ਹੈ ਕਿ ਇਸ ਉੱਪਰ ਬਿੱਲ ਲੈ ਕੇ ਆਓ ਅਤੇ ਅਗਲੇ ਸੈਸ਼ਨ ਵਿੱਚ ਮਹਾਰਾਸ਼ਟਰਾ ਦੀ ਸਰਕਾਰ ਇਹ ਬਿੱਲ ਲੈ ਕੇ ਆ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਇਤਿਹਾਸ ਵਿਚ ਲੋਕ ਇਨਸਾਫ ਪਾਰਟੀ ਪਹਿਲੀ ਪਾਰਟੀ ਹੈ ਜਿਸ ਨੇ ਕਿ ਈ.ਵੀ.ਐੱਮ ਮਸ਼ੀਨਾਂ ਦੇ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਹੈ ਅਤੇ ਸਿਮਰਜੀਤ ਬੈਂਸ ਦੀ ਇਸ ਮੰਗ ਤੋਂ ਬਾਅਦ ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ ਨੇ ਵੀ ਇਸ ਉਪਰ ਕਮੇਟੀ ਬਣਾਉਣ ਦੇ ਆਦੇਸ਼ ਜਾਰੀ ਕੀਤੇ ਹਨ ਅਤੇ ਉਨ੍ਹਾਂ ਵਿਸ਼ਵਾਸ ਪ੍ਰਗਟਾਉਂਦੇ ਹੋਏ ਕਿਹਾ ਕਿ ਮੈਨੂੰ ਪੂਰੀ ਉਮੀਦ ਹੈ ਕਿ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਸਰਕਾਰ ਈ.ਵੀ.ਐਮ ਬੈਨ ਕਰਨ ਦਾ ਬਿੱਲ ਜ਼ਰੂਰ ਲੈ ਕੇ ਆਵੇਗੀ ਅਤੇ ਪੰਜਾਬ ਦੇ ਲੋਕਾਂ ਨੂੰ ਸਾਫ਼-ਸੁਥਰੀ ਚੋਣ ਪ੍ਰਕਿਰਿਆ ਵਿੱਚ ਹਿੱਸਾ ਲੈਣਾ ਨਸੀਬ ਹੋਵੇਗਾ।

   
  
  ਮਨੋਰੰਜਨ


  LATEST UPDATES  Advertisements