View Details << Back

ਲੋਕ ਇਨਸਾਫ ਪਾਰਟੀ ਵਲੋ ਨਦਾਮਪੁਰ ਅਨਾਜ ਮੰਡੀ ਦਾ ਦੋਰਾ
ਮੰਦਹਾਲੀ ਚੋ ਗੁਜ਼ਰ ਰਹੀ ਕਿਸਾਨੀ ਨੂੰ ਤਬਾਹ ਕਰਨ ਤੇ ਤੁਲੀ ਕੈਪਟਨ ਸਰਕਾਰ - ਤਲਵਿੰਦਰ ਮਾਨ

ਭਵਾਨੀਗੜ (ਗੁਰਵਿੰਦਰ ਸਿੰਘ) ਅੱਜ ਦੇਸ਼ ਦਾ ਕਿਸਾਨ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਦੇ ਸੜਕਾਂ ਤੇ ਰੁਲ ਰਿਹਾ ਹੈ ਉੱਥੇ ਹੀ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਬਰਬਾਦ ਕਰਨ ਵਿੱਚ ਵੀ ਕੋਈ ਕਸਰ ਬਾਕੀ ਨਹੀਂ ਛੱਡੀ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਇਨਸਾਫ ਪਾਰਟੀ ਦੇ ਹਲਕਾ ਇੰਚਾਰਜ ਸੰਗਰੂਰ ਤਲਵਿੰਦਰ ਸਿੰਘ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਸੂਬੇ ਦੀ ਕਾਂਗਰਸ ਸਰਕਾਰ ਵੱਲੋਂ ਕੋਈ ਵੀ ਯੋਗ ਪ੍ਰਬੰਧ ਨਹੀਂ ਕੀਤੇ ਗਏ ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਮੈਡੀਕਲ ਸਹੂਲਤ, ਲਾਈਟਾਂ, ਪਖਾਨੇ ਅਤੇ ਗੁਸਲਖ਼ਾਨੇ ਦਾ ਵੀ ਕੋਈ ਪ੍ਰਬੰਧ ਨਹੀਂ ਹੈ। ਸਰਕਾਰ ਦੀ ਨਾਲਾਇਕੀ ਦੇ ਕਾਰਨ ਪਿਛਲੇ 10-10 ਦਿਨਾਂ ਤੋਂ ਮੰਡੀਆਂ ਵਿਚ ਕਿਸਾਨ ਬਾਰਦਾਨੇ ਦੀ ਘਾਟ ਕਰਕੇ ਰੁਲ ਰਿਹਾ ਹੈ ਕਿਉਂਕਿ ਬਾਰਦਾਨੇ ਤੋਂ ਬਿਨਾਂ ਕਣਕ ਦੀ ਭਰਾਈ ਵੀ ਨਾਮੁਮਕਿਨ ਹੈ। ਓੁਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਕਿਸਾਨਾਂ ਦੀਆਂ ਫ਼ਸਲਾਂ ਕੱਚੇ ਫੜ੍ਹਾਂ ਵਿੱਚ ਖੁੱਲ੍ਹੇ ਅਸਮਾਨ ਹੇਠਾਂ ਪਈਆਂ ਹਨ ਅਤੇ ਮੀਂਹ ਹਨ੍ਹੇਰੀ ਦਾ ਮੌਸਮ ਹੋਣ ਕਰਕੇ ਕਿਸਾਨਾਂ ਦੀ ਜਾਨ ਮੁੱਠੀ ਵਿਚ ਆਈ ਪਈ ਹੈ ਤੇ ਦੂਸਰੇ ਪਾਸੇ ਪੰਜਾਬ ਸਰਕਾਰ ਦੇ ਮੰਤਰੀ ਅਤੇ ਵਿਧਾਇਕ ਆਪਣੀ ਐਸ਼ਪ੍ਰਸਤੀ ਵਿੱਚ ਮਗਨ ਹਨ ਉਨ੍ਹਾਂ ਨੂੰ ਕਿਸੇ ਵੀ ਕਿਸਾਨ, ਮਜ਼ਦੂਰ, ਵਪਾਰੀ ਦਾ ਕੋਈ ਵੀ ਧਿਆਨ ਨਹੀਂ ਹੈ। ਰਹਿੰਦਾ-ਖੂੰਹਦਾ ਸਰਕਾਰ ਦੁਬਾਰਾ ਕੋਰੋਨਾ ਦਾ ਹਵਾਲਾ ਦੇ ਕੇ ਲੋਕਾਂ ਦੇ ਕੰਮਕਾਰ ਠੱਪ ਕਰਨ ਦੀ ਤਿਆਰੀ ਵਿੱਚ ਹੈ ਅਤੇ ਸੋਸ਼ਲ ਡਿਸਟੈਂਸਸਿਗ ਦੇ ਨਾਮ ਤੇ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਕੇ ਲੁੱਟ ਰਹੀ ਹੈ ਪਰ ਜੋ ਬਜ਼ੁਰਗ ਕਿਸਾਨ ਲੰਮੇ ਸਮੇਂ ਤੋਂ ਮੰਡੀਆਂ ਵਿੱਚ ਆਪਣੇ ਪੁੱਤਾਂ ਵਾਂਗ ਪਾਲੀ ਕਣਕ ਦੀ ਫਸਲ ਦੀ ਰਾਖੀ ਲਈ ਬੈਠੇ ਹਨ ਉਨ੍ਹਾਂ ਦੀ ਸਿਹਤ ਦਾ ਸਰਕਾਰ ਨੂੰ ਕੋਈ ਧਿਆਨ ਨਹੀਂ ਹੈ। ਅਖੀਰ ਵਿਚ ਮਾਨ ਨੇ ਕੈਪਟਨ ਸਰਕਾਰ ਨੂੰ ਅਪੀਲ ਕੀਤੀ ਕਿ ਜਲਦ ਤੋਂ ਜਲਦ ਮੰਡੀਆਂ ਵਿੱਚ ਬਾਰਦਾਨੇ ਦੀ ਸਪਲਾਈ ਯਕੀਨੀ ਬਣਾਈ ਜਾਵੇ ਅਤੇ ਉਨ੍ਹਾਂ ਬੋਲਦਿਆਂ ਕਿਹਾ ਕਿ ਜੇਕਰ ਆਉਣ ਵਾਲੇ ਕੁੱਝ ਦਿਨਾਂ ਵਿੱਚ ਇਸ ਮਸਲੇ ਦਾ ਹੱਲ ਨਾ ਕੀਤਾ ਗਿਆ ਤਾਂ ਲੋਕ ਇਨਸਾਫ ਪਾਰਟੀ ਕਿਸਾਨਾਂ ਨੂੰ ਨਾਲ ਲੈ ਕੇ ਧਰਨੇ ਪ੍ਰਦਰਸ਼ਨ ਕਰੇਗੀ।

   
  
  ਮਨੋਰੰਜਨ


  LATEST UPDATES  Advertisements