View Details << Back

ਲੋਕ ਇਨਸਾਫ਼ ਪਾਰਟੀ ਦਾ ਵਫਦ ਬੈਸ ਦੀ ਅਗਵਾਈ ਚ ਲਖੀਮਪੁਰ ਖੀਰੀ ਪੁੱਜਾ
ਸ਼ਹੀਦ ਹੋਏ ਕਿਸਾਨ ਪਰਿਵਾਰਾਂ ਨਾਲ ਕੀਤਾ ਦੁੱਖ ਸਾਝਾ

ਭਵਾਨੀਗੜ (ਗੁਰਵਿੰਦਰ ਸਿੰਘ) ਲਖੀਮਪੁਰ ਖੀਰੀ ਵਿਖੇ ਹਿੰਸਾ ਦੌਰਾਨ ਸ਼ਹੀਦ ਹੋਏ ਕਿਸਾਨ ਪਰਿਵਾਰਾਂ ਨਾਲ ਦੁੱਖ ਸਾਂਝਾ ਅਤੇ ਅੰਤਿਮ ਅਰਦਾਸ ਚ ਸ਼ਾਮਲ ਹੋਣ ਲਈ ਲੋਕ ਇਨਸਾਫ ਪਾਰਟੀ ਦੇ ਵਫ਼ਦ ਨੇ ਪਾਰਟੀ ਦੇ ਕੌਮੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਵਿੱਚ ਸ਼ਮੂਲੀਅਤ ਕੀਤੀ। ਲਖੀਮਪੁਰ ਖੀਰੀ ਵਿਖੇ ਪਹੁੰਚ ਕੇ ਵਿਧਾਇਕ ਬੈਂਸ ਨੇ ਸ਼ਹੀਦ ਕਿਸਾਨ ਦਲਜੀਤ ਸਿੰਘ, ਨਛੱਤਰ ਸਿੰਘ, ਲਵਪ੍ਰੀਤ ਸਿੰਘ, ਗੁਰਵਿੰਦਰ ਸਿੰਘ ਅਤੇ ਪੱਤਰਕਾਰ ਰਮਨ ਕਸ਼ਿਅਪ ਦੇ ਪਰਿਵਾਰ ਨਾਲ ਦੁੱਖ ਵੰਡਾਇਆ ਤੇ ਪੂਰੀ ਘਟਨਾ ਬਾਰੇ ਜਾਣਕਾਰੀ ਲਈ। ਇਸ ਮੌਕੇ ਵਿਧਾਇਕ ਬੈਂਸ ਨੇ ਕਿਹਾ ਕਿ ਕਿਸਾਨਾਂ ਦੀ ਸ਼ਹੀਦੀ ਕਦੇ ਵਿਅਰਥ ਨਹੀਂ ਜਾਵੇਗੀ। ਉਨ੍ਹਾਂ ਕੇਂਦਰ ਸਰਕਾਰ ਤੋਂ ਤੇ ਉੱਤਰ ਪ੍ਰਦੇਸ਼ ਦੇ ਪ੍ਰਸ਼ਾਸਨ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਕਿਉਂਕਿ ਇਹ ਸਾਰੀ ਘਟਨਾ ਅਚਨਚੇਤ ਨਹੀਂ ਸਗੋਂ ਵਿਉਂਤਬੱਧ ਤਰੀਕੇ ਨਾਲ ਸਾਜ਼ਿਸ਼ ਤਹਿਤ ਕੀਤੀ ਗਈ ਹੈ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਸੀਨੀਅਰ ਕੌਮੀ ਮੀਤ ਪ੍ਰਧਾਨ ਅਤੇ ਹਲਕਾ ਇੰਚਾਰਜ ਸੰਗਰੂਰ ਤਲਵਿੰਦਰ ਸਿੰਘ ਮਾਨ, ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਇੰਚਾਰਜ ਲੁਧਿਆਣਾ ਉੱਤਰੀ ਰਣਧੀਰ ਸਿੰਘ ਸਿਵੀਆ, ਯੂਥ ਵਿੰਗ ਦੇ ਕੌਮੀ ਪ੍ਰਧਾਨ ਅਤੇ ਹਲਕਾ ਗਿੱਲ ਦੇ ਇੰਚਾਰਜ ਗਗਨਦੀਪ ਸਿੰਘ ਸੰਨੀ ਕੈਂਥ, ਹਲਕਾ ਇੰਚਾਰਜ ਲੁਧਿਆਣਾ ਪੂਰਬੀ ਗੁਰਜੋਧ ਸਿੰਘ ਗਿੱਲ, ਹਲਕਾ ਇੰਚਾਰਜ ਖੰਨਾ ਸਰਬਜੀਤ ਸਿੰਘ ਕੰਗ, ਜ਼ਿਲ੍ਹਾ ਪ੍ਰਧਾਨ ਮੁਕਤਸਰ ਧਰਮਜੀਤ ਸਿੰਘ ਬੋਨੀ, ਜ਼ਿਲ੍ਹਾ ਪ੍ਰਧਾਨ ਰੋਪੜ ਜ਼ੋਰਾਵਰ ਸਿੰਘ ਭਾਓਵਾਲ ਆਦਿ ਹਾਜ਼ਰ ਸਨ।

   
  
  ਮਨੋਰੰਜਨ


  LATEST UPDATES  Advertisements