View Details << Back

ਕਿਸਾਨਾਂ ਦੇ ਹੱਕ ‘ਚ ਨਿਤਰੇ “ਆਪ” ਦੇ ਵਿਧਾਇਕ, ਵਿਧਾਨ ਸਭਾ ‘ਚ ਪ੍ਰਦਰਸ਼ਨ


ਚੰਡੀਗੜ੍ਹ

ਪੰਜਾਬ ਵਿੱਚ ਡੀਏਪੀ ਦੀ ਕਿੱਲਤ ਅਤੇ ਕਥਿਤ ਕਾਲਾਬਾਜ਼ਾਰੀ ਖ਼ਿਲਾਫ਼ ਆਮ ਆਦਮੀ ਪਾਰਟੀ ਦੇ ਵਿਧਾਇਕ ਰੋਸ ਮਾਰਚ ਕਰਦੇ ਹੋਏ ਵਿਧਾਨ ਸਭਾ ਪਹੁੰਚੇ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਦਾ ਕਿਸਾਨ ਡੀਏਪੀ ਖਾਦ ਦੀ ਕਿੱਲਤ ਕਾਰਨ ਖੱਜਲ-ਖੁਆਰ ਹੋ ਰਿਹਾ ਹੈ।
ਪਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਡੀਏਪੀ ਮੁਹੱਈਆ ਕਰਵਾਉਣ ’ਚ ਕਾਮਯਾਬ ਨਹੀਂ ਹੋ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਨੂੰ ਦਰਪੇਸ਼ ਦਿੱਕਤਾਂ ਦਾ ਨਿਬੇੜਾ ਕੀਤਾ ਜਾਵੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ ਹਾਜ਼ਰ ਸਨ


   
  
  ਮਨੋਰੰਜਨ


  LATEST UPDATES  Advertisements