View Details << Back

ਵੱਡੀ ਖ਼ਬਰ: ਨਵਜੋਤ ਸਿੱਧੂ ਨੂੰ ਕਰਤਾਰਪੁਰ ਸਾਹਿਬ ਜਾਣ ਦੀ ਨਹੀਂ ਮਿਲੀ ਇਜਾਜ਼ਤ


ਮਾਲਵਾ ਬਿਊਰੋ, ਨਵੀਂ ਦਿੱਲੀ/ਚੰਡੀਗੜ੍ਹ
ਬਾਬੇ ਨਾਨਕ ਦੇ ਜਨਮ ਦਿਹਾੜੇ ਮੌਕੇ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ (ਪਾਕਿਸਤਾਨ) ਜਾਣ ਦੀ ਇਜਾਜ਼ਤ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਨਹੀਂ ਮਿਲੀ।
ਕਰਤਾਰਪੁਰ ਲਾਂਘਾ ਬੇਸ਼ੱਕ ਕੱਲ੍ਹ ਖੁੱਲ੍ਹ ਗਿਆ ਅਤੇ ਸੰਗਤਾਂ ਨੇ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਜਾ ਕੇ ਦਰਸ਼ਨ ਵੀ ਕੀਤੇ।
ਉੱਥੇ ਹੀ ਦੂਜੇ ਪਾਸੇ ਅੱਜ ਪੰਜਾਬ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਕੈਬਨਿਟ ਮੰਤਰੀ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਦਰਸ਼ਨਾਂ ਲਈ ਜਾ ਰਹੇ ਹਨ।
ਦੱਸਦੇ ਚਲੀਏ ਕਿ ਨਵਜੋਤ ਸਿੱਧੂ ਨਾ ਤਾਂ ਅੱਜ ਚੰਨੀ ਦੀ ਅਗਵਾਈ ਹੇਠਲੇ ਮੰਤਰੀ ਮੰਡਲ ਵਿੱਚ ਜਾ ਸਕਣਗੇ ਅਤੇ ਨਾ ਹੀ ਕੱਲ੍ਹ 19 ਨਵੰਬਰ ਨੂੰ ਕਰਤਾਰਪੁਰ ਸਾਹਿਬ ਜਾ ਸਕਣਗੇ।

ਜਾਣਕਾਰੀ ਦੇ ਅਨੁਸਾਰ ਨਵਜੋਤ ਸਿੱਧੂ ਨੂੰ 20 ਨਵੰਬਰ ਨੂੰ ਲਾਂਘੇ ਰਾਹੀਂ ਜਾਣ ਦੀ ਇਜਾਜ਼ਤ ਮਿਲੀ ਹੈ।

ਦੂਜੇ ਪਾਸੇ ਮੀਡੀਆ ਰਿਪੋਰਟਾਂ ਮੁਤਾਬਕ ਨਵਜੋਤ ਸਿੱਧੂ ਦੇ ਮੀਡੀਆ ਸਲਾਹਕਾਰ ਸੁਰਿੰਦਰ ਡੱਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਵਜੋਤ ਸਿੱਧੂ ਨੇ ਕਰਤਾਰਪੁਰ ਸਾਹਿਬ ਜਾਣ ਦੀ ਪੂਰੀ ਤਿਆਰੀ ਕੀਤੀ ਹੋਈ ਸੀ।
ਪਰ ਲੰਘੀ ਰਾਤ ਅਚਾਨਕ ਪੰਜਾਬ ਸਰਕਾਰ ਦੇ 2 ਸੀਨੀਅਰ ਅਧਿਕਾਰੀਆਂ ਦੇ ਫੋਨ ਆਏ, ਜਿਨ੍ਹਾਂ ਨੇ ਨਵਜੋਤ ਸਿੱਧੂ ਨੇ ਦੱਸਿਆ ਕਿ ਉਹ 18 ਅਤੇ 19 ਤਰੀਕ ਨੂੰ ਕਰਤਾਰਪੁਰ ਸਾਹਿਬ ਨਹੀਂ ਜਾ ਸਕਣਗੇ , ਜਦੋਂ ਕਿ ਸਿੱਧੂ 20 ਨਵੰਬਰ ਨੂੰ ਹੀ ਕਰਤਾਰਪੁਰ ਸਾਹਿਬ ਜਾ ਸਕਣਗੇ।


   
  
  ਮਨੋਰੰਜਨ


  LATEST UPDATES











  Advertisements