71ਵੇ ਗਣਤੰਤਰ ਦਿਵਸ ਤੇ ਸਨਮਾਨ
ਸਮਾਜ- ਸੇਵੀ ਡਾ. ਖਾਨ ਪ੍ਰਸ਼ੰਸਾ ਪੱਤਰ ਨਾਲ ਸਨਮਾਨਤ

ਭਵਾਨੀਗੜ, 28 ਜਨਵਰੀ (ਵਿਕਾਸ): ਰਹਿਬਰ ਇੰਸਟੀਚਿਊਟ ਆਫ ਮੈਡੀਕਲ ਸਾਇੰਸਸ ਭਵਾਨੀਗੜ੍ਹ ਦੇ ਚੇਅਰਮੈਨ ਤੇ ਉੱਘੇ ਸਮਾਜ ਸੇਵੀ ਡਾ.M.S. ਖਾਨ ਨੂੰ ਉਨ੍ਹਾਂ ਦੀ ਅਗਵਾਈ ਹੇਠ ਰਹਿਬਰ ਇੰਸਟੀਚਿਊਟ ਵੱਲੋਂ ਸਮਾਜ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕਰਨ ਦੇ ਲਗਾਤਾਰ ਕੀਤੇ ਜਾ ਰਹੇ ਯਤਨਾਂ ਨੂੰ ਦੇਖਦੇ ਹੋਏ ਪ੍ਰਸ਼ਾਸ਼ਨ ਵੱਲੋਂ ਗਣਤੰਤਰ ਦਿਵਸ ਮੌਕੇ ਸਨਮਾਨਤ ਕੀਤਾ ਗਿਆ। ਇੱਥੇ ਗੁਰੂ ਤੇਗ ਬਹਾਦਰ ਖੇਡ ਸਟੇਡੀਅਮ ਵਿਖੇ ਸਬ-ਡਵੀਜ਼ਨ ਪੱਧਰ 'ਤੇ ਮਨਾਏ ਗਏ 71ਵੇਂ ਗਣਤੰਤਰ ਦਿਵਸ 'ਤੇ ਡਾ.ਅੰਕੁਰ ਮਹਿੰਦਰੂ S.D.M ਭਵਾਨੀਗੜ ਨੇ ਡਾ.ਖਾਨ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਨਵਾਜਿਆ। ਇਸ ਮੌਕੇ ਡਾ. ਖਾਨ ਨੇ ਇਸ ਹੌਸਲਾ ਅਫਜਾਈ ਕਰਨ 'ਤੇ ਪ੍ਰਸ਼ਾਸ਼ਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸੰਸਥਾ ਵੱਲੋਂ ਸਮਾਜ ਵਿੱਚ ਫੈਲੇ ਨਸ਼ਿਆਂ ਦੇ ਕੋਹੜ ਨੂੰ ਖਤਮ ਕਰ ਲਈ ਸ਼ਹਿਰ ਤੇ ਇਲਾਕੇ ਦੇ ਪਿੰਡਾਂ ਵਿੱਚ ਸਮੇਂ ਸਮੇਂ 'ਤੇ ਕੈੰਪ ਅਤੇ ਹੋਰ ਪ੍ਰੋਗਰਾਮ ਆਯੋਜਿਤ ਕਰਕੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ।
Dr.MS Khan ਨੂੰ ਪ੍ਰਸ਼ੰਸਾ ਪੱਤਰ ਦਿੰਦੇ ਹੋਏ SDM ਭਵਾਨੀਗੜ।